ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੀ ਰਸੋਈ ਪ੍ਰੋਜੈਕਟ ਨੂੰ 10 ਹਜ਼ਾਰ ਕੀਤੇ ਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਮੁਹੱਲਾ ਈਸ਼ ਨਗਰ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਸਫ਼ਲਤਾਪੂਰਵਕ ਚਲਾਏ ਜਾ ਰਹੇ ‘ਸਾਂਝੀ ਰਸੋਈ’ ਪ੍ਰੋਜੈਕਟ ਦੀ ਸਹੂਲਤ ਦਾ ਰੋਜ਼ਾਨਾ 450 ਤੋਂ 500 ਲੋੜਵੰਦ ਵਿਅਕਤੀਆਂ ਵਲੋਂ ਲਾਭ ਲਿਆ ਜਾ ਰਿਹਾ ਹੈ, ਜਿਸ ਦੀ ਹੋਰ ਸਫ਼ਲਤਾ ਲਈ ਲੋਕਾਂ ਵਲੋਂ ਮਦਦ ਕੀਤੀ ਜਾ ਰਹੀ ਹੈ। ਇਸ ਸਬੰਧੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਗੁਰਮੀਤ ਸਿੰਘ, ਬਰਾਂਚ ਮੈਨੇਜਰ, ਐਕਸਿਸ ਬੈਂਕ, ਮਿਲਾਨ ਨਗਰ, ਹੁਸ਼ਿਆਰਪੁਰ ਵੱਲੋਂ ਆਪਣੀ ਸਪੁੱਤਰੀ ਹਰਗੁਣ ਕੌਰ ਦੇ ਜਨਮ ਦਿਨ ਮੌਕੇ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਮੁਹੱਈਆ ਕਰਵਾਈ ਗਈ।

Advertisements

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਅਤੇ ਸਟਾਫ ਵੀ ਮੌਜੂਦ ਸੀ। ਇਸ ਮੌਕੇ ਸਕੱਤਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ।

LEAVE A REPLY

Please enter your comment!
Please enter your name here