ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਪਿੰਡ ਬਲੱਗਣ ਸਿੱਧੂ ਵਿੱਚ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਦੌਰਾਨ ਇੱਟਾਂ ਰੋੜੇ ਚੱਲਣ ਦੀ ਖਬਰ ਵੀ ਸਾਹਮਣੇ ਆਈ ਹੈ। ਦਰਅਸਲ ਇਹ ਝੜਪ ਪੰਚਾਇਤੀ ਚੋਣਾਂ ਦੌਰਾਨ ਹੋਈ ਹੈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਵੀ ਹੈ। ਇਸ ਦੌਰਾਨ ਕਾਫੀ ਦੇਰ ਤੱਕ ਵੋਟਿੰਗ ਵੀ ਰੋਕਣੀ ਪਈ। ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਸਥਿਤੀ ਨੂੰ ਸਾਂਭਣ ਦੀ ਕੋਸ਼ਿਸ਼ ਕੀਤੀ ਗਈ।
Advertisements