Saturday, October 17, 2026
Home Chandigarh 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, 18 ਅਕਤੂਬਰ ਨੂੰ ਭਾਜਪਾ...

17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, 18 ਅਕਤੂਬਰ ਨੂੰ ਭਾਜਪਾ ਤੇ ‘ਆਪ’ ਆਗੂਆਂ ਦੇ ਘਰਾਂ ਬਾਹਰ ਲਗੇਗਾ ਧਰਨਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਯਾਨੀ ਭਲਕੇ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ ਤੇ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਦੱਸਿਆ ਜਾ ਰਿਹਾ ਹ ਕਿ ਮੁੱਖ ਤੌਰ ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਗਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ, ਕਿਸਾਨਾਂ ਨੇ ਇਹ ਫੈਸਲਾ ਝੋਨੇ ਦੀ ਸਹੀ ਢੰਗ ਨਾਲ ਖਰੀਦ ਦੇ ਵਿਰੋਧ ਵਿੱਚ ਲਿਆ ਹੈ। ਕਿਸਾਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisements

ਜਾਣਕਾਰੀ ਦਿੰਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਸੰਘਰਸ਼ ਦਿਨ-ਰਾਤ ਜਾਰੀ ਰਹੇਗਾ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਜਿਸ ਤੇ ਕੇਂਦਰ ਦੀ ਭਾਜਪਾ ਤੇ ਸੂਬੇ ਦੀ ‘ਆਪ’ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰਾਂ ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਇਲਜ਼ਾਮ ਲਗਾਇਆ ਹੈ। ਜੋ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਖੁੱਲੀ ਮੰਡੀ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ।   

LEAVE A REPLY

Please enter your comment!
Please enter your name here