
ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਜਿਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਵੱਧ ਤੋਂ ਵੱਧ ਬੱਚੇ ਟ੍ਰੇਨਿੰਗ ਪ੍ਰਾਪਤ ਕਰਨ। ਸੈਨਾ, ਬੀ.ਐਸ.ਐਫ. ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ ਕਾਡਰ ਮਿਤੀ 21 ਅਕਤੂਬਰ, 2024 ਤੋਂ ਸ਼ੁਰੂ ਹੋ ਰਿਹਾ ਹੈ। ਇਸ ਕਾਡਰ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਦੇ ਬੱਚੇ ਅਤੇ ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨਾ ਦੇ ਬੱਚਿਆਂ ਨੂੰ ਭਰਤੀ ਸਬੰਧੀ ਤਿਆਰੀ ਕਰਵਾਈ ਜਾਵੇਗੀ।

ਜਿਸ ਵਿੱਚ ਸਰੀਰਿਕ ਫਿਟਨੈਸ ਦੇ ਨਾਲ ਲਿਖਤੀ ਪ੍ਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਜਿਸ ਦੇ ਲਈ ਸਰਕਾਰ ਵੱਲੋਂ ਸਲੈਕਟ ਕਰਕੇ ਉੱਚ ਦਰਜੇ ਦਾ ਸਟਾਫ਼ ਮੁਹੱਈਆ ਕਰਵਾਇਆ ਹੋਇਆ ਹੈ। ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਕਾਡਰ ਸ਼ੁਰੂ ਹੋਣ ਤੋਂ ਪਹਿਲਾਂ ਦਫ਼ਤਰੀ ਸਮੇਂ ਦੌਰਾਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਿਸੇ ਵੀ ਜਾਣਕਾਰੀ ਲਈ ਮੋਬਾਇਲ ਨੰ: 9915941948 ਤੇ ਸੰਪਰਕ ਕੀਤਾ ਜਾ ਸਕਦਾ ਹੈ।












