Sunday, October 11, 2026
Home Chandigarh ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦੇ 2 ਉਮੀਦਵਾਰ ਸ਼ਾਮਿਲ ਹਨ।

Advertisements

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਹਰਭਗਵਾਨ ਸ਼ਰਮਾ ਭਿੱਖੀ ਨੂੰ ਆਯੋਗ ਕਰਾਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here