
ਫਾਜਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਬਿਹਤਰ ਬਨਾਉਣ ਲਈ ਵਚਨਬੱਧ ਹੈ। ਜਿਸ ਅਧੀਨ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਵੇਂ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਲੋਕਾਂ ਨੂੰ ਨੁਕਸਾਨਦਾਇਕ ਭੋਜਨ ਖਾਣ ਤੋਂ ਬਚਾਉਣ ਲਈ ਜਾਗਰੂਕ ਕਰ ਰਹੀ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਦਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਜਿਲ੍ਹੇ ਫਾਜਿਲਕਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਭੋਜਨ ਦਿਵਸ ਮਨਾਇਆ ਜਾ ਰਿਹਾ ਹੈ। ਡਾ ਕਵਿਤਾ ਸਿੰਘ ਵੱਲੋਂ ਵਿਸ਼ਵ ਭੋਜਨ ਦਿਵਸ ਸਬੰਧੀ ਜਾਗਰੂਕਤਾ ਪੈਂਫਲਿਟ ਰਲੀਜ਼ ਕੀਤਾ ਗਿਆ।

ਇਸ ਦਿਨ ਸਬੰਧੀ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮਕਸਦ ਹੈ ਵਿਸ਼ਵ ਭਰ ਸਿਹਤਮੰਦ ਖੁਰਾਕ ਦੀ ਲੋੜ ਬਾਰੇ ਜਾਗਰੂਕਤਾ ਫੈਲਾਉਣ, ਹਰ ਵਿਅਕਤੀ ਨੂੰ ਭੋਜਨ ਦੀ ਉਪਲਬਧਤਾ ਯਕੀਨੀ ਬਨਾਉਣ, ਵਿਸ਼ਵ ਭਰ ਵਿੱਚ ਭੁੱਖਮਰੀ ਨੂੰ ਖਤਮ ਕਰਨ ਅਤੇ ਖੇਤੀਬਾੜੀ ਰਾਹੀਂ ਆਰਥਿਕ ਤਰੱਕੀ ਲਈ ਯਤਨ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਵਿਸ਼ਵ ਭੋਜਨ ਦਿਵਸ ਦਾ ਇਸ ਸਾਲ ਦਾ ਥੀਮ ਹੈ @ਇੱਕ ਬਿਹਤਰ ਜੀਵਨ ਅਤੇ ਬਿਹਤਰ ਭਵਿੱਖ ਲਈ ਭੋਜਨ ਦਾ ਅਧਿਕਾਰ। ਉਹਨਾਂ ਦੱਸਿਆ ਕਿ ਦਾਲਾਂ, ਚਾਵਲ, ਕਣਕ, ਮੱਛੀ, ਦੁੱਧ ਅਤੇ ਸਬਜ਼ੀਆਂ ਦੇ ਉਤਪਾਦਨ ਵਿੱਚ ਭਾਰਤ ਪਹਿਲੇ ਨੰਬਰ ਤੇ ਆਉਂਦਾ ਹੈ। ਉਹਨਾਂ ਦੱਸਿਆ ਕਿ ਸਾਡੇ ਸਰੀਰ ਦੀ ਸਭ ਤੋਂ ਵੱਡੀ ਲੋੜ ਭੋਜਨ ਹੈ। ਦੁਨੀਆਂ ਵਿੱਚ ਵੱਡੀ ਗਿਣਤੀ ਵਿੱਚ ਅਜਿਹੇ ਲੋਕ ਹਨ, ਜਿਨ੍ਹਾਂ ਨੂੰ ਹਰ ਰੋਜ਼ ਪੂਰਾ ਭੋਜਨ ਨਹੀਂ ਮਿਲਦਾ। ਹਰ ਇਨਸਾਨ ਨੂੰ ਸਿਹਤਮੰਦ ਭੋਜਨ ਮਿਲਣਾ ਚਾਹੀਦਾ ਹੈ। ਵੱਡੇ ਅਤੇ ਛੋਟੇ ਪੱਧਰ ਤੇ ਭੋਜਨ ਉਤਪਾਦਨ ਅਤੇ ਖੇਤੀਬਾੜੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਬਿਮਾਰੀਆਂ ਤੋਂ ਬਚਣ ਲਈ ਸੰਤੁਲਿਤ ਭੋਜਨ, ਹਰੀਆਂ ਸਬਜ਼ੀਆਂ ਅਤੇ ਫ਼ਲ ਖਾਣੇ ਚਾਹੀਦੇ ਹਨ ਅਤੇ ਫਾਸਟ ਫੂਡ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਘਰ ਵਿੱਚ ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀਆਂ ਦੇ ਭੋਜਨ ਦਾ ਖਾਸ ਧਿਆਨ ਰੱਖਿਆ ਜਾਦਾ ਚਾਹੀਦਾ ਹੈ। ਉਹਨਾਂ ਕਿਹਾ ਕਿ ਘਰਾਂ, ਪੈਲੇਸਾਂ ਅਤੇ ਹੋਟਲਾਂ ਵਿੱਚ ਭੋਜਨ ਦੀ ਬਰਬਾਦੀ ਨੂੰ ਰੋਕਣਾ ਚਾਹੀਦਾ ਹੈ। ਜਿੰਨੇ ਭੋਜਨ ਦੀ ਜਰੂਰਤ ਹੈ, ਉਨਾ ਹੀ ਭੋਜਨ ਥਾਲੀ ਵਿੱਚ ਪਾਉਣਾ ਚਾਹੀਦਾ ਹੈ। ਜੇਕਰ ਲੋਕ ਭੋਜਣ ਦੀ ਵਰਤੋਂ ਸਾਵਧਾਨੀ ਨਾਲ ਕਰਦੇ ਹਨ ਅਤੇ ਇਸ ਦੀ ਬਰਬਾਦੀ ਤੋਂ ਬਚਦੇ ਹਨ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਸੰਜੀਵ ਕੁਮਾਰ, ਵਿਨੋਦ ਖੁਰਾਣਾ ਦਿਵੇਸ਼ ਕੁਮਾਰ ਹਰਮੀਤ ਸਿੰਘ, ਰੋਹਿਤ ਕੁਮਾਰ, ਅਤਿੰਦਰ ਸਿੰਘ ਹਾਜ਼ਰ ਸਨ।












