Wednesday, October 21, 2026
Home Latest ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਦੀ ਕੀਤੀ ਅਦਾਇਗੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।

Advertisements

ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 6949 ਮੀਟਰਕ ਟਨ, ਮਾਰਕਫੈੱਡ ਵਲੋਂ 4908 ਮੀਟਰਕ ਟਨ, ਪਨਸਪ ਵਲੋਂ 5861 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1964 ਟਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਵਲੋਂ 19682 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।

LEAVE A REPLY

Please enter your comment!
Please enter your name here