Friday, October 9, 2026
Home Chandigarh ਕਲਯੁੱਗੀ ਪਿਓ ਨੇ ਆਪਣੇ 7 ਸਾਲਾਂ ਬੱਚੇ ਨੂੰ ਤਾਂਤਰਿਕ ਦੇ ਕਹਿਣ ਤੇ...

ਕਲਯੁੱਗੀ ਪਿਓ ਨੇ ਆਪਣੇ 7 ਸਾਲਾਂ ਬੱਚੇ ਨੂੰ ਤਾਂਤਰਿਕ ਦੇ ਕਹਿਣ ਤੇ ਲਗਾਈ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ 

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਵਿੱਚ ਕਲਯੁੱਗੀ ਪਿਓ ਵੱਲੋਂ ਆਪਣੇ 7 ਸਾਲਾਂ ਬੱਚੇ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਓ ਨੇ ਕਿਸੇ ਤਾਂਤਰਿਕ ਦੇ ਕਹਿਣ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Advertisements

ਜਾਣਕਾਰੀ ਮੁਤਾਬਕ ਪੀੜਤ ਬੱਚੇ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਜਿਸ ਸਮੇਂ ਵਿਅਕਤੀ ਨੇ ਆਪਣੇ ਬੱਚੇ ਨੂੰ ਅੱਗ ਲਗਾਈ ਤਾਂ ਰਸਤੇ ਵਿੱਚ ਜਾਂਦੇ ਇੱਕ ਰਾਹਗੀਰ ਨੇ ਉਸਨੂੰ ਦੇਖਿਆ ਤੇ ਉਸਨੇ ਤੁਰੰਤ ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮੁਲਜ਼ਮ ਪਿਓ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here