Thursday, October 22, 2026
Home Latest ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੱਥਾ ਟੇਕਣ ਜਾ ਰਹੇ ਵਿਅਕਤੀ ਦੀ...

ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੱਥਾ ਟੇਕਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਨੂਰਪੁਰਬੇਦੀ (ਦ ਸਟੈਲਰ ਨਿਊਜ਼)। ਨੂਰਪੁਰਬੇਦੀ ਦੇ ਪਿੰਡ ਰਾਮਪੁਰ ਕਲਾਂ ਵਿੱਚ ਕਾਰ ਦੀ ਫੇਟ ਲੱਗਣ ਕਾਰਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਹਣ ਲਾਲ ਪੰਚਾਇਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਿੰਡ ਵਾਸੀਆਂ ਤੇ ਪੰਚਾਇਤ ਮੈਂਬਰਾਂ ਨਾਲ ਧਾਰਮਿਕ ਸਥਾਨ ਤੇ ਆਪਣੇ ਭਤੀਜੇ ਨਾਲ ਮੱਥਾ ਟੇਕਣ ਲਈ ਪੈਦਲ ਜਾ ਰਿਹਾ ਸੀ ਤੇ ਇਸ ਦੌਰਾਨ ਪਿੰਡ ਕਲਵਾਂ ਵੱਲ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਸੋਹਣ ਲਾਲ ਨੂੰ ਫੇਟ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।

Advertisements

ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਉਸਦੇ ਭਤੀਜੇ ਤੇ ਬਾਕੀ ਲੋਕਾਂ ਦਾ ਬਚਾਅ ਹੋ ਗਿਆ। ਫਿਲਹਾਲ ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here