
ਫਾਜ਼ਿਲਕਾ (ਦ ਸਟੈਲਰ ਨਿਊਜ਼)। ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਵਿੱਚ ਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਡਾ.ਐਰਿਕ ਅਤੇ ਡਾ.ਕਵਿਤਾ ਦੀ ਪ੍ਰਧਾਨਗੀ ਵਿੱਚ ਅੱਜ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਜਾਣਗੀਆ ਜਿਨਾਂ ਨਾਲ ਨਰਸਿੰਗ ਕਾਲਜ ਦੇ ਸਟੂਡੈਂਟ ਵੀ ਨਾਲ ਹੋਣਗੇ। ਡਾ.ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਿਲ੍ਹੇ ਦੇ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਅਤੇ ਮੈਡੀਕਲ ਅਫਸਰ ਇਸ ਪ੍ਰੋਗਰਾਮ ਦੀ ਸੁਪਰ ਵਿਜ਼ਨ ਕਰਨਗੇ।

ਡਾ.ਐਰਿਕ ਅਤੇ ਡਾਕਟਰ ਕਵਿਤਾ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਕੇਸਾਂ ਅਤੇ ਮੱਛਰਾਂ ਦੀ ਪੈਦਾਇਸ ਕਰਕੇ ਜਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਜਾਣ ਅਤੇ ਆਮ ਲੋਕਾਂ ਖਾਸ ਕਰਕੇ ਸਲੱਮ ਏਰੀਏ ਵਿੱਚ ਮਲੇਰੀਆ ਅਤੇ ਡੇੱਗੂ ਪ੍ਰਤੀ ਪੈਂਫਲਿਟ ਵੰਡ ਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇ। ਹਰ ਹਫਤੇ ਸਰਕਾਰ ਵਲੋ ਡੇਂਗੂ ਬੀਮਾਰੀ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਹੁੰਦੀ ਹੈ ਜਿਸ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਖੁਦ ਦੇਖ ਰਹੇ ਹਨ। 18 ਅਕਤੂਬਰ ਨੂੰ ਅਰਬਨ ਅਤੇ ਰੂਰਲ ਏਰੀਏ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋਕਿ ਹੋਟ ਸਪੋਟ ਖੇਤਰ ਵਿਖੇ ਐਂਟੀ ਡੇਂਗੂ ਗਤੀਵਿਧੀਆ ਕਰਨਗੇ।
ਡਾ.ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਕਿਹਾ ਕਿ ਡੇਂਗੂ ਪਾਜ਼ੇਟਿਵ ਕੇਸਾਂ ਦੇ ਘਰਾਂ ਵਿੱਚ ਜਾ ਕੇ ਮਰੀਜਾਂ ਦੀ ਦੇਖਰੇਖ ਕੀਤੀ ਜਾ ਰਹੀ ਹੈ ਅਤੇ ਨਾਲ ਲੱਗਦੇ ਘੱਟੋ ਘੱਟ 50 ਘਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਟੇਸਟ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।












