Wednesday, October 21, 2026
Home Latest 21 ਅਕਤੂਬਰ ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ ਪੁਲਿਸ ਸਮ੍ਰਿਤੀ ਦਿਵਸ: ਐੱਸ.ਐੱਸ.ਪੀ

21 ਅਕਤੂਬਰ ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ ਪੁਲਿਸ ਸਮ੍ਰਿਤੀ ਦਿਵਸ: ਐੱਸ.ਐੱਸ.ਪੀ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪੁਲਿਸ ਮੁਖੀ ਫਾਜ਼ਿਲਕਾ ਸ੍ਰ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਿਤੀ 21 ਅਕਤੂਬਰ 2024 ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਪੁਲਿਸ ਸਮ੍ਰਿਤੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਤਵਾਦ ਸਮੇਂ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਨਾਲ ਸਬਧਿਤ ਪੁਲਿਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਤੇ ਇਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਇਹ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਇਨ੍ਹਾਂ ਸ਼ਹੀਦਾਂ ਨੂੰ ਸ਼ੋਕ ਸਲਾਮੀ ਵੀ ਦਿੱਤੀ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਹਲਕੇ ਦੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਏਰੀਏ ਅਧੀਨ ਰਿਹਾਇਸ਼ੀ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਿਵਸ ਮੌਕੇ ਜ਼ਿਲ੍ਹੇ ਦੀ ਸਮੂਹ ਪੁਲਿਸ ਵੱਲੋਂ ਇਹ ਪ੍ਰਣ ਲਿਆ ਜਾਵੇਗਾ ਕਿ ਸ਼ਹੀਦ ਕਰਮਚਾਰੀਆ ਦੀਆਂ ਕੁਰਬਾਨੀਆਂ ਦੇ ਰਾਹ ਤੇ ਚੱਲਦੇ ਹੋਏ ਦੇਸ਼ ਦੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

LEAVE A REPLY

Please enter your comment!
Please enter your name here