Saturday, October 17, 2026
Home Latest ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ, ਕਿਸਾਨਾਂ ਨੂੰ 58 ਕਰੋੜ 23...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ, ਕਿਸਾਨਾਂ ਨੂੰ 58 ਕਰੋੜ 23 ਲੱਖ ਦੀ ਕੀਤੀ ਅਦਾਇਗੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 58 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ।

Advertisements

ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 14799 ਮੀਟਰਕ ਟਨ, ਮਾਰਕਫੈੱਡ ਵਲੋਂ 10049 ਮੀਟਰਕ ਟਨ, ਪਨਸਪ ਵਲੋਂ 10834 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 4403 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖਰੀਦ ਏਜੰਸੀਆਂ ਵਲੋਂ 40085 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।

LEAVE A REPLY

Please enter your comment!
Please enter your name here