
ਫਾਜ਼ਿਲਕਾ (ਦ ਸਟੈਲਰ ਨਿਊਜ਼)। ਸੀਨੀਅਰ ਮੱਛੀ ਪਾਲਣ ਅਫਸਰ ਕੋਕਮ ਕੌਰ ਨੇ ਸਮੂਹ ਫਿਸ਼ਰੀਜ/ਸ਼ਰਿੰਪ ਸੈਕਟਰ ਨਾਲ ਜੁੜੇ ਲੋਕਾਂ ਲਈ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਦੀ ਨਵੀਂ ਲਾਂਚ ਕੀਤੀ ਸਬ ਸਕੀਮ ਪ੍ਰਧਾਨ ਮੰਤਰੀ ਮਤੱਸਯਾ ਕਿਸਾਨ ਸ਼ਮਰਿਧੀ ਸਹਿਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ 2024 ਤੋਂ ਇਸ ਸਕੀਮ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮੇਂ ਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਨ ਲਈ https://pmmkssy.dof.gov.in/pmmkssy/#/guidelines ਲਿੰਕ ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਸ਼ਤਕਾਰ/ਲਾਭਪਾਤਰੀ ਵੱਲੋਂ ਆਪਣੇ ਪਿੰਡ/ਸ਼ਹਿਰ ਦੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਆਪਣੀ ਰਜਿਸ਼ਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਆਪ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮਿਸ ਸ਼ਿਖਾ ਅਹੁਜਾ ਜਿਲ੍ਹਾ ਮੇਨੈਜਰ ਕਾਮਨ ਸਰਵਿਸ ਸੈਂਟਰ ਫਾਜਿਲਕਾ 94174-58482 ਅਤੇ ਕੋਕਮ ਕੌਰ (ਸੀਨੀਅਰ ਮੱਛੀ ਪਾਲਣ ਅਫਸਰ) -97828-24537 ਤੇ ਸੰਪਰਕ ਕੀਤਾ ਜਾ ਸਕਦਾ ਹੈ।












