Thursday, October 22, 2026
Home Latest ਸਰਪੰਚੀ ਦੀ ਰੰਜਿਸ਼ ਕਾਰਨ ਨਵੇਂ ਬਣੇ ਸਰਪੰਚ ਤੇ ਚੱਲੀਆਂ ਗੋਲੀਆਂ, ਜਾਨੀ ਨੁਕਸਾਨ...

ਸਰਪੰਚੀ ਦੀ ਰੰਜਿਸ਼ ਕਾਰਨ ਨਵੇਂ ਬਣੇ ਸਰਪੰਚ ਤੇ ਚੱਲੀਆਂ ਗੋਲੀਆਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਵਿੱਚ ਸਰਪੰਚੀ ਦੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲ ਸਰੋਤ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਕੁੱਝ ਵਿਅਕਤੀਆਂ ਵੱਲੋਂ ਮੌਜੂਦਾ ਸਰਪੰਚ ਜਗਰੂਪ ਸਿੰਘ ਤੇ ਗੋਲੀਆਂ ਚਲਾਈਆਂ ਗਈਆ ਹਨ। ਗੋਲੀਆਂ ਚਲਾ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

Advertisements

ਸਰਪੰਚ ਜਗਰੂਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਸਦਾ ਇਲਾਜ਼ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਨੇ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here