Tuesday, October 27, 2026
Home Latest ਕੈਨੇਡਾ ਵਿੱਚ ਪੰਜਾਬੀ ਲੜਕੀ ਦੀ ਭੇਦਭਰੇ ਹਲਾਤਾਂ ਵਿੱਚ ਹੋਈ ਮੌਤ, ਪੁਲਿਸ ਜਾਂਚ...

ਕੈਨੇਡਾ ਵਿੱਚ ਪੰਜਾਬੀ ਲੜਕੀ ਦੀ ਭੇਦਭਰੇ ਹਲਾਤਾਂ ਵਿੱਚ ਹੋਈ ਮੌਤ, ਪੁਲਿਸ ਜਾਂਚ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਇੱਕ ਪੰਜਾਬੀ ਲੜਕੀ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਸਿਮਰਨ ਕੌਰ ਵਾਸੀ ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਸਿਮਰਨ ਦੀ ਵਾਲਮਾਰਟ ਦੇ ਓਵਨ ਵਿੱਚ ਸੜਨ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਤਾਇਆ ਗੁਰਵਿੰਦਰ ਨੇ ਦੱਸਿਆ ਕਿ ਉਸਦਾ ਭਰਾ 2 ਸਾਲ ਪਹਿਲਾਂ ਹੀ ਪਰਿਵਾਰ ਸਮੇਤ ਕੈਨੇਡਾ ਗਿਆ ਸੀ ਤੇ ਉਹ ਸਾਰੇ ਇੱਥੋਂ ਹੀ ਕੈਨੇਡਾ ਦੀ ਪੀਆਰ ਲੈ ਕੇ ਗਏ ਸਨ।

Advertisements

ਗੁਰਸਿਮਰਨ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਸ਼ਨੀਵਾਰ ਤੇ ਉਹ ਐਤਵਾਰ ਨੂੰ ਆਪਣੀ ਮਾਂ ਨਾਲ ਵਾਲਮਾਰਟ ਵਿਚ ਕੰਮ ਕਰਦੀ ਸੀ ਤੇ ਉਸਦੀ ਮਾਂ ਕੰਮ ਤੋਂ ਵਾਪਸ ਆ ਗਈ ਤੇ ਕੁੱਝ ਦੇਰ ਬਾਅਦ ਹੀ ਉਸਨੂੰ ਸੂਚਨਾ ਮਿਲੀ ਕਿ ਉਸਦੀ ਲੜਕੀ ਦੀ ਸੜ੍ਹਨ ਕਾਰਨ ਮੌਤ ਹੋ ਗਈ ਹੈ।  ਗੁਰਸਿਮਰਨ ਦੀ ਮੌਤ ਦਾ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਕਿਉਕਿ ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਸ਼ਨੀਵਾਰ ਤੇ ਐਤਵਾਰ ਨੂੰ ਓਵਨ ਨਹੀਂ ਚਲਾਏ ਜਾਂਦੇ ਹਨ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here