Friday, October 30, 2026
Home Latest ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ

ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸੁਰੂ ਸੀ-ਪਾਈਟ ਕੈਂਪ ਕਾਲਝਰਾਣੀਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ  ਤੇ ਸ਼੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 39481 ਪੋਸਟਾ ਐਸ.ਐਸ.ਸੀ. (ਜੀ.ਡੀ.) (ਬੀ.ਐਸ.ਐਫ., ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ, ਐਸ.ਐਸ.ਬੀ. ਆਈ.ਟੀ.ਬੀ.ਪੀ., ਅਸਾਮ ਰਾਈਫਲਸ, ਐਸ.ਐਸ.ਐਫ. ਤੇ ਐਨ.ਸੀ.ਬੀ. ਈ.ਟੀ.ਸੀ.) ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। 

Advertisements

ਇਹ ਜਾਣਕਾਰੀ ਦਿੰਦਿਆ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋਕਾਪੀ, ਦਸਤਾਵੇਜ ਲੈ ਕੇ ਬਾਦਲ–ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 24 ਅਕਤੂਬਰ 2024 ਤੋਂ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੀ-ਪਾਈਟ ਪੰਜਾਬ ਸਰਕਾਰ ਦਾ ਅਦਾਰਾ ਹੈ। ਇੱਥੇ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾਂ ਚਾਰਜ਼ ਨਹੀ ਕੀਤਾ ਜਾਂਦਾ।  ਵਧੇਰੇ ਜਾਣਕਾਰੀ ਲਈ 94641-52013, 93167-13000, 94638-31615  ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here