Wednesday, October 28, 2026
Home Latest SHO ਅਰਸ਼ਪ੍ਰੀਤ ਗਰੇਵਾਲ ਸਮੇਤ 5 ਲੋਕਾਂ ਤੇ ਮਾਮਲਾ ਦਰਜ਼

SHO ਅਰਸ਼ਪ੍ਰੀਤ ਗਰੇਵਾਲ ਸਮੇਤ 5 ਲੋਕਾਂ ਤੇ ਮਾਮਲਾ ਦਰਜ਼

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਬੀਤੀ ਦੇਰ ਰਾਤ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ 2 ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਤੇ ਅਫੀਮ ਤਸਕਰਾਂ ਦੀ ਮਦਦ ਕਰਨ ਦਾ ਆਰੋਪ ਹੈ। ਪੁਲਿਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisements

ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਆਰੋਪ ਵਿੱਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲਿਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here