
ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਜਪਾ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਤਿਕਾਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਹੈ ਤੇ ਪੁਲਿਸ ਨੇ ਉਸਨੂੰ 100 ਗ੍ਰਾਮ ਹੈਰੋਇਨ ਸਣੇ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਖਰੜ ਦੇ ਸੰਨੀ ਇਨਕਲੇਵ ਵਿੱਚ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ। ਪ੍ਰੈਸ ਕਾਨਫਰੰਸ ਕਰਦਿਆਂ ਆਈਜੀ ਨੇ ਦੱਸਿਆ ਕਿ ਸਤਿਕਾਰ ਗਹਿਰੀ ਖੁਦ ਨਸ਼ੇ ਦੀ ਡੀਲ ਕਰਨ ਆਈ ਸੀ। ਕਾਂਗਰਸ ਦੀ ਸਾਬਕਾ ਵਿਧਾਇਕਾ ਜੋ ਕਿ ਅੱਜ ਕੱਲ੍ਹ ਭਾਜਪਾ ਆਗੂ ਹੈ, ਉਸਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ।











