ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੀਆਂ ਚਾਰ ਸੀਟਾਂ ਤੇ 13 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਨਹੀਂ ਲਵੇਗੀ। ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਰਕਿੰਗ ਕਮੇਟੀ ਗੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪਾਰਟੀ ਵੱਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ।
ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਉਹ ਚੋਣ ਨਹੀਂ ਲੜ ਸਕਦੇ। ਉਧਰ, ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਚੋਣ ਲੜਨ ਉਤੇ ਕੋਈ ਰੋਕ ਨਹੀਂ ਲਗਾਈ ਗਈ ਹੈ, ਪਰ ਸੁਖਬੀਰ ਬਾਦਲ ਚੋਣ ਨਹੀਂ ਲੜ ਸਕਦੇ ਹਨ।