
ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦਾ 51ਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਉਹ 11 ਨਵੰਬਰ ਨੂੰ ਸਹੁੰ ਚੁੱਕਣਗੇ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੋਸ਼ਲ ਮੀਡੀਆ ਤੇ ਦੱਸਿਆ ਕਿ “ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ, ਮਾਣਯੋਗ ਰਾਸ਼ਟਰਪਤੀ, ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਸ਼੍ਰੀ ਜਸਟਿਸ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ ਦੀ ਨਿਯੁਕਤੀ ਕਰਦੇ ਹਨ। 11 ਨਵੰਬਰ ਨੂੰ, ਉਨ੍ਹਾਂ ਨੂੰ 2024 ਤੋਂ ਦੇਸ਼ ਦਾ ਚੀਫ਼ ਜਸਟਿਸ ਨਿਯੁਕਤ ਕਰਦੀ ਹੈ।”













