ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਵਿਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਸਕੋਡਾ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਕੋਡਾ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਹਾਦਸੇ ਤੋਂ ਬਾਅਦ ਫਾਰਚੂਨਰ ਕਾਰ ਸਵਾਰ ਮੌਕੇ ਤੇ ਫਰਾਰ ਹੋ ਗਿਆ।
ਮ੍ਰਿਤਕਾਂ ਦੀ ਪਹਿਚਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਨਿਵਾਸੀ ਤਪਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।