
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਪੁਲਿਸ ਹੋਮਗਾਰਡ ਦੇ ਜਵਾਨ ਵੱਲੋਂ ਆਪਣੀ ਹੀ ਗੰਨ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੰਤੋਖਪਾਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੰਤੋਖਪਾਲ ਇੱਕ ਹੋਮਗਾਰਡ ਵਜੋਂ ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਲੀਡਰ ਬਲਵਿੰਦਰ ਬੱਬਾ ਨਾਲ ਡਿਊਟੀ ਕਰ ਰਿਹਾ ਸੀ ਤੇ ਉਸਨੇ ਅਚਾਨਕ ਸਵੇਰੇ ਆਪਣੀ ਹੀ ਗੰਨ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।










