
ਗਿੱਦੜਬਾਹਾ (ਦ ਸਟੈਲਰ ਨਿਊਜ਼)। ਗਿੱਦੜਬਾਹਾ ਦੇ ਮੱਲਣ ਵਿੱਚ ਵਾਪਰੇ ਸਕੂਲ ਬੱਸ ਸੜਕ ਹਾਦਸੇ ਦੌਰਾਨ 9 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਦਾ ਟਾਇਰ ਫਟ ਗਿਆ ਸੀ ਤੇ ਸਕੂਲ ਬੱਸ ਦਰੱਖਤ ਨਾਲ ਟਕਰਾ ਗਈ ਸੀ।

ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਬੱਸ ਵਿੱਚ 30 ਤੋਂ 35 ਬੱਚੇ ਸਵਾਰ ਸਨ ਤੇ ਹਾਦਸੇ ਦੌਰਾਨ ਡਰਾਈਵਰ ਸਮੇਤ 4 ਲੋਕ ਗੰਭੀਰ ਜ਼ਖਮੀ ਹੋ ਗਏ ਤੇ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਕਿ ਇਲਾਜ਼ ਦੌਰਾਨ 9 ਸਾਲਾਂ ਜਸਕਮਲ ਦੀ ਮੌਤ ਹੋ ਗਈ। ਜਸਕਮਲ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।












