ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਨੇੜਲੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਤਿੰਨ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ 2024 ਵਿੱਚ ਸਰਬਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸਦੀ ਮੌਤ ਹੋ ਗਈ।
ਘਟਨਾ ਦਾ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਕਾਰਵਾਈ ਕਰਦੇ ਹੋਏ ਦੋ ਆਰੋਪੀਆਂ ਨੂੰ ਕਾਬੂ ਕਰ ਲਿਆ ਗਿਆ, ਜਦਕਿ 1 ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।