
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਪਿੰਡ ਪੱਖੋਕੇ ਵਿੱਚ ਟਰੈਕਟਰ ਦੇ ਡੈਕ ਬੰਦ ਕਰਨ ਕਾਰਨ ਲੜਾਈ ਵਿੱਚ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਸਲੀਨ ਸਿੰਘ ਜੱਸੂ ਉਮਰ 25 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੀ ਦਾਣਾ ਮੰਡੀ ਵਿੱਚ ਜਸਲੀਨ ਨੇ ਰਮਨਦੀਪ ਦੇ ਟਰੈਕਟਰ ਦੇ ਡੈੱਕ ਨੂੰ ਬੰਦ ਕਰਵਾ ਦਿੱਤਾ, ਜਿਸ ਕਾਰਨ ਦੋਵਾਂ ਵਿਚਕਾਰ ਲੜਾਈ ਹੋ ਗਈ ਤੇ ਦੂਜੀ ਧਿਰ ਦੇ ਲੋਕਾਂ ਨੇ ਪਹਿਲਾਂ ਜਸਲੀਨ ਤੇ ਵਾਹਨ ਚੜ੍ਹਾਇਆ ਤੇ ਉਸਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਉਸਤੇ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।












