Tuesday, October 27, 2026
Home Latest ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜ਼ਵਾਨ ਨੂੰ ਅਣਪਛਾਤੇ ਵਾਹਨ...

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜ਼ਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ  

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਇੱਕ ਅਣਪਛਾਤੇ ਵਾਹਨ ਵੱਲੋਂ 19 ਸਾਲਾ ਨੌਜਵਾਨ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਨੌਜਵਾਨ ਦੇ ਸਿਰ ਦੀ ਹੱਡੀ ਟੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਕਰਨਵੀਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਘਰ ਪਰਤ ਰਿਹਾ ਸੀ ਤੇ ਜਦੋਂ ਉਹ ਐਲੀਵੇਟਿਡ ਪੁਲ ਤੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਕੁ ਭਿਆਨਕ ਸੀ ਕਿ ਕਰਨਵੀਰ ਦੇ ਸਿਰ ਦੀ ਹੱਡੀ ਟੁੱਟ ਗਈ।

Advertisements

ਰਾਹਗੀਰਾਂ ਦੀ ਮਦਦ ਨਾਲ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਕਰਨਵੀਰ ਦਾ ਇਲਾਜ਼ ਹਸਪਤਾਲ ਵਿਖੇ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here