ਰਾਏਕੋਟ (ਦ ਸਟੈਲਰ ਨਿਊਜ਼)। ਰਾਏਕੋਟ ਵਿੱਚ ਦੀਵਾਲੀ ਦੀ ਰਾਤ ਆਪਸੀ ਵਿਵਾਦ ਦੇ ਚਲਦੇ ਕੁੱਝ ਨੋਜ਼ਵਾਨਾਂ ਵੱਲੋਂ ਇੱਕ 32 ਸਾਲਾਂ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਅਮਨਾ ਉਮਰ 32 ਸਾਲਾਂ ਵਾਸੀ ਪੰਡੋਰੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਜੱਸੀ ਢੱਟ ਤੇ ਦਲਵੀਰ ਛੀਨਾ ਉਰਫ਼ ਡੀਸੀ ਨੂਰਪੁਰਾ ਨੇ ਆਪਣੇ ਕੁੱਝ ਸਾਥੀਆਂ ਸਮੇਤ ਜੱਥੇਬੰਦੀ ਦੇ ਆਗੂ ਅਮਨਦੀਪ ਉਰਫ਼ ਅਮਨਾ ਨੂੰ ਫ਼ੋਨ ਕਰਕੇ ਬੁਲਾਇਆ ਤੇ ਉਸਦਾ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਿਲ੍ਹਾ ਪ੍ਰਧਾਨ ਤੇ ਉਸਦੇ ਸਾਥੀਆਂ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ ਤੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।