ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ : ਕੈਬਨਿਟ ਮੰਤਰੀ ਧਰਮਸੋਤ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)ਰਿਪੋਰਟ- ਭੁਪੇਸ਼ ਪ੍ਰਜਾਪਤਿ। ਜੰਗਲਾਤ, ਛਪਾਈ ਤੇ ਲਿੱਖਣ ਸਮੱਗਰੀ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਖੇਡਾਂ ਮਨੁੱਖੀ ਸਿਹਤ ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀਆਂ ਹਨ। ਨੌਜਵਾਨਾਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਹ ਅੱਜ ਸੰਤ ਬਾਬਾ ਸਰਜੂ ਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਪਿੰਡ ਮੋਹਣਵਾਲ (ਗੜ•ਸ਼ੰਕਰ) ਵਿਖੇ  ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹਨਾਂ ਦੇ ਨਾਲ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। 

Advertisements

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਦੁਆਬੇ ਦੇ ਲੋਕ ਬੇਹੱਦ ਪੜ•ੇ ਲਿਖੇ ਹਨ ਅਤੇ ਪੂਰੀ ਦੁਨੀਆਂ ਵਿੱਚ ਦੁਆਬੇ ਦੇ ਲੋਕਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਂਦਾ ਹੈ। ਉਨ•ਾਂ ਨੇ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਹਨਾਂ ਨੇ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ। ਉਨ•ਾਂ ਕਿਹਾ ਕਿ ਪਿੰਡ ਵਿੱਚ ਸੀਵਰੇਜ਼ ਪਾਉਣ ਲਈ ਵੀ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

– ਸੇਖੋਵਾਲ ਦੀ ਟੀਮ ਨੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਜਿੱਤੀ  

ਆਪਣੇ ਸੰਬੋਧਨ ਵਿੱਚ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਇਨ•ਾਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਇਸ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੁਝ ਖਾਸ ਉਪਰਾਲੇ ਨਹੀਂ ਕੀਤੇ।
ਇਸ ਦੌਰਾਨ ਪਿੰਡ ਸੇਖੋਵਾਲ ਅਤੇ ਬਾਬਾ ਫੁਲੂ ਪੀਰ ਕਲੱਬ ਰੋਣੀ ਵਿਚਕਾਰ ਕਬੱਡੀ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਸੇਖੋਵਾਲ ਦੀ ਟੀਮ ਨੇ ਜਿੱਤ ਹਾਸਲ ਕਰਕੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫ਼ੀ ਆਪਣੇ ਨਾਮ ਕੀਤੀ। ਰਨਰ ਅੱਪ ਟੀਮ ਨੂੰ 51 ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਟਰਾਫ਼ੀ ਦਿੱਤੀ। ਇਸ ਮੌਕੇ ‘ਤੇ ਸਤਵੀਰ ਸਿੰਘ ਪੱਲੀ, ਪੰਕਜ ਕ੍ਰਿਪਾਲ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਮੌਜੂਦ ਸਨ। 

LEAVE A REPLY

Please enter your comment!
Please enter your name here