
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਬੇਰ ਸਰਾਏ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ 2 ਟ੍ਰੈਫ਼ਿਕ ਪੁਲਿਸ ਮੁਲਾਜ਼ਮ 1 ਕਾਰ ਦੇ ਬੋਨਟ ਤੇ ਲਟਕਦੇ ਨਜ਼ਰ ਆ ਰਹੇ ਹਨ ਤੇ ਕਾਰ ਦਾ ਡਰਾਈਵਰ ਤੇਜ਼ੀ ਨਾਲ ਗੱਡੀ ਚਲਾਉਂਦੇ ਹੋਏ ਉਨ੍ਹਾਂ ਨੂੰ ਡਿਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲਿਸ ਮੁਲਾਜ਼ਮਾਂ ਦੀ ਪਹਿਚਾਣ ਸਬ-ਇੰਸਪੈਕਟਰ ਪ੍ਰਮੋਦ ਅਤੇ ਹੈੱਡ ਕਾਂਸਟੇਬਲ ਸ਼ੈਲੇਸ਼ ਚੌਹਾਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਦੋਵੇ ਸਹਾਇਕ ਬੇਰ ਸਰਾਏ ਮਾਰਕੀਟ ਦੇ ਨੇੜੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚੋਂ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤੇ ਅਚਾਨਕ ਉਨ੍ਹਾਂ ਨੇ ਦੇਖਿਆ ਕਿ ਇੱਕ ਕਾਰ ਲਾਲ ਬੱਤੀ ਪਾਰ ਕਰ ਰਹੀ ਹੈ ਤੇ ਜਦੋਂ ਉਨ੍ਹਾਂ ਨੇ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਹ ਹੌਲੀ ਹੋ ਗਿਆ ਤੇ ਫਿਰ ਅਚਾਨਕ ਉਸਨੇ ਗੱਡੀ ਦੀ ਰਫਤਾਰ ਤੇਜ਼ ਕਰ ਲਈ। ਇਸ ਤੋਂ ਪਹਿਲਾਂ ਕਿ ਕਾਰ ਦੇ ਅੱਗੇ ਖੜ੍ਹੇ ਪੁਲਿਸ ਮੁਲਾਜ਼ਮ ਖੁਦ ਨੂੰ ਬਚਾਉਂਦੇ, ਕਾਰ ਅੱਗੇ ਵਧ ਗਈ।

ਜਦੋਂ ਕਾਰ ਨਾ ਰੁਕੀ ਤਾਂ ਪੁਲਿਸ ਮੁਲਾਜ਼ਮਾਂ ਆਪਣੀ ਜਾਨ ਬਚਾਉਣ ਲਈ ਬੋਨਟ ਨਾਲ ਟੰਗ ਹੋ ਗਏ। ਜਾਣਕਾਰੀ ਮੁਤਾਬਕ ਕਾਰ ਕਰੀਬ 20 ਮਿੰਟ ਚੱਲਦੀ ਰਹੀ ਤੇ ਪੁਲਿਸ ਕਰਮਚਾਰੀ ਬੋਨਟ ਤੇ ਲਟਕਦੇ ਰਹੇ ਤੇ ਉਸਤੋਂ ਬਾਅਦ ਕਾਰ ਚਾਲਕ ਬੈਕ ਗੇਅਰ ਪਾਉਦਾ ਹੋਇਆ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸੜਕ ਤੇ ਸੁੱਟ ਗਿਆ ਤੇ ਫਿਰ ਤੇਜ਼ ਰਫ਼ਤਾਰ ਨਾਲ ਕਾਰ ਲੈ ਕੇ ਫ਼ਰਾਰ ਹੋ ਗਿਆ। ਗੱਡੀ ਦਾ ਨੰਬਰ ਸੀਸੀਟੀਵੀ ਫੁਟੇਜ਼ ਵਿੱਚ ਕੈਦ ਹੋ ਗਿਆ ਸੀ ਜਿਸਤੋਂ ਬਾਅਦ ਉਹਨਾਂ ਨੇ ਮੁਲਜ਼ਮ ਦਾ ਪਤਾ ਲਗ੍ਹਾਂ ਲਿਆ ਤੇ ਉਸਦੇ ਖਿਲਾਫ ਕਤਲ ਦੀ ਕੋਸ਼ਿਸ਼ ਤੇ ਇੱਕ ਸਰਕਾਰੀ ਕਰਮਚਾਰੀ ਨੂੰ ਡਿਊਟੀ ਵਿੱਚ ਰੁਕਾਵਟ ਪਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।












