Tuesday, October 27, 2026
Home Latest ਛੋਟੇ ਸਕੂਲੀ ਬੱਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂ ਕਰਵਾਉਣ...

ਛੋਟੇ ਸਕੂਲੀ ਬੱਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂ ਕਰਵਾਉਣ ਲਈ ਦਿਖਾਈ ਗਈ “ਕੋਮਲ” ਕਾਰਟੂਨ ਮੂਵੀ 

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਜ਼ਿਲ੍ਹੇ ਅੰਦਰ ਛੋਟੇ ਸਕੂਲੀ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂੰ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਹੈ। ਜਿਸ ਤਹਿਤ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਦੇ ਨਰਸਰੀ ਤੋਂ ਤੀਜੀ ਕਲਾਸ ਵਿੱਚ ਪੜ੍ਹਦੇ ਛੋਟੇ ਬੱਚਿਆ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕਾਰਟੂਨ ਮੂਵੀ “ਕੋਮਲ” ਦਿਖਾਈ ਗਈ ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਕਾਰਟੂਨ ਮੂਵੀ “ਕੋਮਲ” ਦਿਖਾਉਣ ਦਾ ਮਕਸਦ ਛੋਟੇ ਬੱਚਿਆ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣੂੰ ਕਰਵਾਉਣ ਹੈ ਤਾਂ ਜੋ ਬੱਚਿਆ ਨੂੰ ਪਤਾ ਹੋਵੇ ਕਿ ਕੋਈ ਸਾਨੂੰ ਛੁੰਦਾ ਹੈ ਤਾਂ ਸਾਨੂੰ ਉਸਦੇ ਛੂਹਣ ਤੋਂ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਗੁੱਡ ਹੈ ਜਾਂ ਬੈਡ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਨੂੰ ਕੁਝ ਗ਼ਲਤ ਲਗਦਾ ਹੈ ਤਾਂ ਇਸ ਸਬੰਧੀ ਆਪਣੇ ਮਾਤਾ-ਪਿਤਾ ਨਾਲ ਗੱਲ ਕਰਨੀ ਚਾਹੀਦੀ ਹੈ। 

Advertisements

ਉਨ੍ਹਾਂ ਕਿਹਾ ਕਿ ਆਪਣੇ ਮਾਤਾ-ਪਿਤਾ ਤੋਂ ਕੋਈ ਗੱਲ ਲੁਕਾਉਣੀ ਨਹੀਂ ਚਾਹੀਦੀ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਗੁੱਡ ਟੱਚ, ਬੈਡ ਟੱਚ, ਬਾਲ ਸ਼ੋਸ਼ਣ ਅਤੇ ਬਾਲ ਮਜ਼ਦੂਰੀ ਸਬੰਧੀ ਵੀਡੀਓ ਦਿਖਾ ਕੇ ਬਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ਼ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸ ਨੂੰ ਉਹਨੂੰ ਬਾਲ ਸੁਰੱਖਿਆ ਯੂਨਿਟ ਵੱਲੋਂ 4000 ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਚਾਈਲਡ ਹੈਲਪ ਲਾਈਨ 1098 ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ।

LEAVE A REPLY

Please enter your comment!
Please enter your name here