
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ 18 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਾਹਿਲ ਉਮਰ 18 ਸਾਲਾਂ ਵਾਸੀ ਗੜ੍ਹਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਹਿਲ ਦੀ ਪ੍ਰੇਮਿਕਾ ਦੇ ਪਰਿਵਾਰ ਨੇ ਉਸਦੀ ਕੁੱਟਮਾਰ ਕੀਤੀ ਸੀ ਤੇ ਕੁਟਮਾਰ ਕਰਨ ਤੋਂ ਬਾਅਦ ਉਹ ਉਸਨੂੰ ਉਸਦੀ ਪ੍ਰੇਮਿਕਾ ਤੋਂ ਰੱਖੜੀ ਬਨ੍ਹਾਉਣ ਲਈ ਪ੍ਰੇਸ਼ਾਨ ਕਰ ਰਹੇ ਸਨ।

ਇਸ ਤੋਂ ਪ੍ਰੇਸ਼ਾਨ ਹੋ ਕੇ ਸਾਹਿਲ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਮਹਿਲਾ ਦੋਸਤ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਆਰੋਪੀਆਂ ਦੀ ਭਾਲ ਜਾਰੀ ਕਰ ਦਿੱਤੀ ਹੈ।












