Tuesday, October 20, 2026
Home Chandigarh ਜ਼ਿਮਨੀ ਚੋਣਾਂ ਦੀ ਤਰੀਕ ‘ਚ ਬਦਲਾਅ, 13 ਨਵੰਬਰ ਨੂੰ ਨਹੀਂ ਹੋਣਗੀਆਂ ਚੋਣਾਂ

ਜ਼ਿਮਨੀ ਚੋਣਾਂ ਦੀ ਤਰੀਕ ‘ਚ ਬਦਲਾਅ, 13 ਨਵੰਬਰ ਨੂੰ ਨਹੀਂ ਹੋਣਗੀਆਂ ਚੋਣਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਉਪ ਚੋਣਾਂ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ। ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣ ਜਾ ਰਹੀਆਂ ਸਨ, ਜਿਸ ਨੂੰ ਲੈਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਦਿੱਤਾ ਹੈ। ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੁਣ ਪੰਜਾਬ ਦੇ 4 ਹਲਕਿਆਂ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ 13 ਨਵੰਬਰ ਦੀ ਜਗ੍ਹਾ 20 ਨਵੰਬਰ ਨੂੰ ਹੋਣਗੀਆਂ। ਦੱਸ ਦਈਏ ਕਿ ਪੰਜਾਬ ‘ਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ। ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ। ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ।

Advertisements

ਪੰਜਾਬ ਦੀਆਂ ਚਾਰੇ ਸੀਟਾਂ ‘ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਇਹ ਐਲਾਨ ਕੀਤਾ ਕਿ ਪੰਜਾਬ ਦੀਆਂ ਚਾਰ ਸੀਟਾਂ, ਉੱਤਰ ਪ੍ਰਦੇਸ਼ ਦੀਆਂ 9 ਅਤੇ ਕੇਰਲ ਦੀ ਇੱਕ ਸੀਟ ’ਤੇ ਜ਼ਿਮਨੀ ਚੋਣਾਂ ਲਈ ਵੋਟਾਂ ਹੁਣ 13 ਨਵੰਬਰ ਦੀ ਜਗ੍ਹਾ 20 ਨਵੰਬਰ ਨੂੰ ਪੈਣਗੀਆਂ। ਜਦਕਿ ਵੋਟਾਂ ਦੀ ਗਿਣਤੀ ਅਤੇ ਨਤੀਜੇ ਪਹਿਲੇ ਪ੍ਰੋਗਰਾਮ ਅਨੁਸਾਰ 23 ਨਵੰਬਰ ਨੂੰ ਹੀ ਆਉਣਗੇ। ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਜ਼ਿਮਨੀ ਚੋਣਾਂ ਵਾਲੇ ਉਕਤ ਰਾਜਾਂ ਦੀਆਂ ਪਾਰਟੀਆਂ ਵੱਲੋਂ ਇਸ ਸੰਬੰਧੀ ਚੋਣ ਕਮਿਸ਼ਨ ਕੋਲ ਬੇਨਤੀਆਂ ਤੋਂ ਬਾਅਦ ਬਦਲਿਆ ਗਿਆ ਹੈ।

LEAVE A REPLY

Please enter your comment!
Please enter your name here