ਮਨਾਲੀ (ਦ ਸਟੈਲਰ ਨਿਊਜ਼)। ਸ੍ਰੀ ਕੀਰਤਪੁਰ ਸਾਹਿਬ ਨਜ਼ਦੀਕ ਗਲਤ ਦਿਸ਼ਾ ਤੋਂ ਆ ਰਹੀ ਐਕਸ ਯੂਵੀ ਗੱਡੀ ਵੱਲੋਂ ਸਵਿਫਟ ਕਾਰ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਸਵਿਫਟ ਕਾਰ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਐਕਸ ਯੂਵੀ ਦੇ ਵਿੱਚ ਸਵਾਰ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸੀ ਤੇ ਉਹ ਗਲਤ ਦਿਸ਼ਾ ਤੋਂ ਕੀਰਤਪੁਰ ਸਾਹਿਬ ਤੋਂ ਮਨਾਲੀ ਵੱਲ ਜਾ ਰਹੇ ਸਨ ਤੇ ਸਵਿਫਟ ਕਾਰ ਜੋ ਕਿ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਸੀ ਉਹ ਵੀ ਕੀਰਤਪੁਰ ਸਾਹਿਬ ਵੱਲ ਨੂੰ ਜਾ ਰਹੀ ਸੀ ਤਾਂ ਇਸ ਦੌਰਾਨ ਦੋਵੇ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਗੱਡੀਆਂ ਨੁਕਸਾਨਿਆਂ ਗਈਆ। ਹਾਦਸੇ ਦੌਰਾਨ 1 ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਤੇ 3 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਹਨਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।