Friday, October 30, 2026
Home Latest ਜੀਵਤ ਹੋਣ ਦਾ ਪ੍ਰਮਾਣ ਪੱਤਰ ਲਗਵਾਉਣ ਸਬੰਧੀ 11 ਤੋਂ 22 ਨਵੰਬਰ ਤੱਕ...

ਜੀਵਤ ਹੋਣ ਦਾ ਪ੍ਰਮਾਣ ਪੱਤਰ ਲਗਵਾਉਣ ਸਬੰਧੀ 11 ਤੋਂ 22 ਨਵੰਬਰ ਤੱਕ ਵਿਸ਼ੇਸ਼ ਕੈਪ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਾਜਿਲਕਾ ਗਰੁੱਪ ਕੈਪਟਨ ਦਵਿੰਦਰ ਸਿੰਘ, ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਸ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੋਜ ਦੀ ਫੈਮਲੀ ਪੈਨਸ਼ਨਰਜ਼ ਦੀ ਮਹੀਨਾ ਨਵੰਬਰ 2024 ਵਿੱਚ ਹਾਜ਼ਰੀ ਲੱਗਣਯੋਗ ਹੈ, ਉਹਨਾਂ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਾਜਿਲਕਾ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਲਗਵਾਉਣ ਸਬੰਧੀ ਮਿਤੀ 11 ਨਵੰਬਰ 2024 ਤੋਂ 22 ਨਵੰਬਰ 2024 ਤੱਕ ਵਿਸ਼ੇਸ਼ ਕੈਪ ਕਮਰਾ ਨੰ 205 ਪਹਿਲੀ ਮੰਜਿਲ ਤਹਿਸੀਲ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਲੈਡਲਾਈਨ ਨੰ 01638-511205 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੈਂਪ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ ਆਯੋਜਿਤ ਕੀਤਾ ਜਾਵੇਗਾ, ਦਫਤਰੀ ਸਮੇਂ ਦੌਰਾਨ ਉਹ ਆਪਣਾ ਫੋਜ ਦੀ ਪੈਨਸ਼ਨ ਦਾ ਪੀ.ਪੀ.ਓ, ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫਤਰ ਵਿਖੇ ਪਹੁੰਚਣ ਅਤੇ ਇਸ ਮੋਕੇ ਦਾ ਉਠਾਉਣ।

LEAVE A REPLY

Please enter your comment!
Please enter your name here