
ਨਵਾਂਸ਼ਹਿਰ (ਦ ਸਟੈਲਰ ਨਿਊਜ਼)। ਨਵਾਂਸ਼ਹਿਰ ਦੇ ਪਿੰਡ ਜਾਡਲਾ ਨੇੜੇ ਨੈਸ਼ਨਲ ਹਾਈਵੇ ਤੇ ਜੈਪੁਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 20 ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਬੱਸ ਜੈਪੁਰ ਤੋਂ ਜੰਮੂ ਜਾ ਰਹੀ ਸੀ ਤੇ ਜਦੋਂ ਬੱਸ ਪਿੰਡ ਜਾਡਲਾ ਦੀ ਲਿੰਕ ਸੜਕ ਤੇ ਪਹੁੰਚੀ ਤਾਂ ਅਚਾਨਕ ਸਾਹਮਣੇ ਇੱਕ ਮੋਟਰਸਾਈਕਲ ਆ ਗਿਆ ਤੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ, ਜਿਹਨਾਂ ਵਿੱਚੋਂ 20 ਯਾਤਰੀ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀ ਲੋਕਾਂ ਨੂੰ ਇਲਾਜ਼ ਲਈ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ।












