
ਫਾਜ਼ਿਲਕਾ (ਦ ਸਟੈਲਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜ਼ਿਲ੍ਹਾ ਫਾਜ਼ਿਲਕਾ ਵਿਚ ਸਾਲ 2025-26 ਲਈ 9ਵੀਂ ਅਤੇ 11ਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਆਨ-ਲਾਈਨ ਵੈੱਬਸਾਈਟ https://cbseitms.nic.in/2024/nvsix ਅਤੇ https://cbseitms.nic.in/2024/nvsxi_11 ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। 9ਵੀਂ ਅਤੇ 11ਵੀਂ ਜਮਾਤ ਵਿਚ ਦਾਖਲੇ ਲਈ ਪ੍ਰੀਖਿਆ 8 ਫਰਵਰੀ 2025 ਦਿਨ ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਆਯੋਜਿਤ ਕੀਤੀ ਜਾਵੇਗੀ। ਚਾਹਵਾਨ ਵਿਦਿਆਰਥੀ 19 ਨਵੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫ਼ਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ 8ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 1-5-2010 ਤੋਂ 31-7-2012 (ਦੋਨੋ ਮਿਤੀ ਸਮੇਤ) ਦੇ ਵਿਚਕਾਰ ਹੋਵੇਗੀ ਉਹ ਪ੍ਰੀਖਿਆ ਲਈ ਯੋਗ ਮੰਗੇ ਜਾਣਗੇ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 1-6-2008 ਤੋਂ 31-7-2010 (ਦੋਨੋ ਮਿਤੀ ਸਮੇਤ) ਦੇ ਵਿਚਕਾਰ ਹੋਵੇਗੀ ਪ੍ਰੀਖਿਆ ਲਈ ਯੋਗ ਮੰਨੇ ਜਾਣਗੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਹੈਲਪਡੈਸਕ ਮੋਬਾਈਲ ਨੰਬਰ 93830-32160 ਅਤੇ 94099-71000 ‘ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ। ਉਹਨਾਂ ਨੇ ਜ਼ਿਲ੍ਹੇ ਦੇ ਚਾਹਵਨ ਵਿਦਿਆਰਥੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਵੱਧ ਤੋਂ ਵੱਧ ਆਨਲਾਈਨ ਅਪਲਾਈ ਕਰਕੇ ਲਾਭ ਪ੍ਰਾਪਤ ਕਰਨ|











