ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜਿਮਨਾਸਟਿਕ ਖੇਡ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦਿਲਚਸਪ ਮੁਕਾਬਲੇ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਹੋਏ ਜਿਮਨਾਸਟਿਕ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ-14 ਲੜਕੇ ਵਿੱਚ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪਹਿਲਾ ਸਥਾਨ, ਜ਼ਿਲ੍ਹਾ ਜਲੰਧਰ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ।
ਲੜਕੀਆਂ ਦੇ ਮੁਕਾਬਲਿਆਂ ‘ਚ ਅੰਮ੍ਰਿਤਸਰ ਰਿਹਾ ਅੱਵਲ
ਉਨ੍ਹਾਂ ਦੱਸਿਆ ਕਿ ਉਮਰ ਵਰਗ ਅੰਡਰ-14 ਰਿਥਮਿਕ ਜਿਮਨਾਸਟਿਕ ਲੜਕੀਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਉਮਰ ਵਰਗ ਅੰਡਰ-17 ਲੜਕੇ ਵਿੱਚ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ, ਜ਼ਿਲ੍ਹਾ ਪਟਿਆਲਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ।
ਉਮਰ ਵਰਗ ਅੰਡਰ-17 ਲੜਕੀਆਂ ਆਰਟੀਸਟਿਕ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ , ਜ਼ਿਲ੍ਹਾ ਲੁਧਿਆਣਾ ਨੇ ਦੂਸਰਾ ਸਥਾਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਮਰ ਵਰਗ- 21 ਤੋਂ 30 ਲੜਕੀਆਂ ਰਿਥਮਿਕਸ ਟੀਮ (ਆਲ ਅਪੈਰਟਸ) ਖੇਡ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਪਹਿਲਾ ਸਥਾਨ, ਜ਼ਿਲ੍ਹਾ ਮੁਕਤਸਰ ਨੇ ਦੂਸਰਾ ਸਥਾਨ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।