Friday, October 30, 2026
Home Hoshiarpur ਜਿਲ੍ਹਾ ਪੁਲਿਸ ਨੇ ਪਿੰਡ ਸਲੇਮਪੁਰ ਵਿਖੇ ਘਰ ਵਿੱਚ ਹੋਏੇ ਔਰਤ ਦੇ ਅੰਨੇ...

ਜਿਲ੍ਹਾ ਪੁਲਿਸ ਨੇ ਪਿੰਡ ਸਲੇਮਪੁਰ ਵਿਖੇ ਘਰ ਵਿੱਚ ਹੋਏੇ ਔਰਤ ਦੇ ਅੰਨੇ ਕਤਲ ਨੂੰ 4 ਘੰਟਿਆਂ ਵਿੱਚ ਕੀਤਾ ਟਰੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੁਰੇਂਦਰ ਲਾਂਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ, ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਫਫਸ਼, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਵਲੋਂ ਮਿਤੀ 8 ਤੇ ਦੀ ਦਰਮਿਆਨੀ ਰਾਤ ਨੂੰ ਪਿੰਡ ਸਲੇਮਪੁਰ, ਥਾਣਾ ਟਾਂਡਾ ਵਿਖੇ ਬਲਵਿੰਦਰ ਕੌਰ ਪਤਨੀ ਜਗਜੀਤ ਸਿੰਘ ਦੇ ਹੋਏ ਅੰਨੇ ਕਤਲ ਸਬੰਧੀ ਮੁਕੱਦਮਾ ਨੰਬਰ 266 ਮਿਤੀ 9 ਨਵੰਬਰ ਅ/ਧ 103, 331 (6), 351 (2) ਬੀ.ਐਨ.ਐਸ (302, 458, 506 ਭ:ਦ) ਥਾਣਾ ਟਾਂਡਾ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜੋ ਉਕਤ ਟੀਮਾਂ ਵਲੋਂ ਖੁਫੀਆ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮਾ ਵਿੱਚ ਦੋਸ਼ੀ ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ, ਤਲਵੰਡੀ ਡੱਡੀਆਂ, ਥਾਣਾ ਟਾਂਡਾ ਨੂੰ 4 ਘੰਟੇ ਦੇ ਅੰਦਰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

Advertisements

ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੀ ਲੜਕੀ ਪਰਮਜੀਤ ਕੌਰ ਦੋਸ਼ੀ ਮਨਦੀਪ ਸਿੰਘ ਦੇ ਸਕੇ ਭਰਾ ਬਲਜੀਤ ਸਿੰਘ ਨਾਲ ਵਿਆਹੀ ਹੋਈ ਹੈ ਅਤੇ ਦੋਨੋਂ ਇਸ ਸਮੇਂ ਆਪਣੇ ਬੱਚਿਆਂ ਸਮੇਤ ਵਿਦੇਸ਼ ਅਸਟ੍ਰੇਲੀਆ ਵਿਖੇ ਰਹਿ ਰਹੇ ਹਨ। ਜੋ ਦੋਨਾਂ ਪਤੀ-ਪਤਨੀ ਦਾ ਵਿਦੇਸ਼ ਵਿੱਚ ਆਪਸੀ ਘਰੇਲੂ ਕਲੇਸ਼ ਚੱਲ ਰਿਹਾ ਹੈ। ਦੋਸ਼ੀ ਮਨਦੀਪ ਸਿੰਘ ਨੂੰ ਇਹ ਸ਼ੱਕ ਸੀ ਕਿ ਮ੍ਰਿਤਕ ਬਲਵਿੰਦਰ ਕੌਰ ਆਪਣੀ ਲੜਕੀ ਪਰਮਜੀਤ ਕੌਰ ਨੂੰ ਚੁੱਕ ਦੇ ਕੇ ਉਸਦੇ ਸਕੇ ਭਰਾ ਬਲਜੀਤ ਸਿੰਘ ਨਾਲ ਝਗੜਾ ਕਰਵਾਉਂਦੀ ਹੈ ਅਤੇ ਉਸਦਾ ਘਰ ਨਹੀਂ ਵੱਸਣ ਦਿੰਦੀ। ਇਸ ਰੰਜਿਸ਼ ਤਹਿਤ ਹੀ ਉਸ ਵਲੋਂ ਆਪਣਾ ਹੁਲੀਆ ਬਦਲ ਕੇ ਮ੍ਰਿਤਕਾ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕੀਤਾ ਹੈ।

LEAVE A REPLY

Please enter your comment!
Please enter your name here