
ਫਾਜ਼ਿਲਕਾ (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀ ਸਿਹਤ ਸੁਵਿਧਾਵਾਂ ਦਾ ਸਮੇਂ ਸਮੇਂ ਤੇ ਨਿਰੀਖਣ ਕੀਤਾ ਜਾਂਦਾ ਰਹਿੰਦਾ ਹੈ ਅਤੇ ਇਸ ਸੰਬਧੀ ਸਟਾਫ ਨਾਲ ਮੀਟਿੰਗ ਵੀ ਕੀਤੀ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾਕਟਰ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ। ਸਿਵਿਲ ਸਰਜਨ ਦੱਫਤਰ ਵਿਖੇ ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ ਵੱਲੋ ਇਸ ਸੰਬਧੀ ਮੀਟਿੰਗ ਕੀਤੀ ਗਈ. ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ, ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ‘ਤੇ ਸ਼ਾਮਿਲ ਕੀਤਾ ਜਾਂਦਾ ਹੈ, ਕਮੀਆਂ ਦਾ ਬਰੀਕ ਨਾਲ ਵਿਸ਼ਲੇਸ਼ਣ ਕੀਤਾ ਜਾ ਸਕੇ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ।

ਉਹਨਾਂ ਨੇ ਦੱਸਿਆ ਕਿ ਮੀਟਿੰਗ ਤੋਂ ਬਾਦ ਸਟਾਫ ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰਾ ਦੀ ਕਮੀਆ ਦੋਬਾਰਾ ਤੋਂ ਨਾ ਹੋਵੇ ਸਟਾਫ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈਗਨੈਂਸੀ ਬਾਰੇ ਅਤੇ ਘਰ ਵਿਚ ਨਵਜਾਤ ਬੱਚਿਆ ਦੀ ਦੇਖਭਾਲ ਅਤੇ ਟੀਕਾਕਰਨ ਬਾਰੇ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ। ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਵਿਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਸਮੇਂ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ., ਮਹਿਲਾ ਰੋਗਾਂ ਦੇ ਮਾਹਿਰ ਅਤੇ ਪੂਜਾ ਰਾਣੀ ਏ ਐਨ ਐਮ ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।












