Thursday, October 29, 2026
Home Latest ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਪੀਆਰਟੀਸੀ ਬੱਸ ਤੇ ਟਰੱਕ ਵਿਚਕਾਰ ਹੋਈ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਭਵਾਨੀਗੜ੍ਹ (ਦ ਸਟੈਲਰ ਨਿਊਜ਼)। ਭਵਾਨੀਗੜ੍ਹ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਤੜਕਸਾਰ ਪੀਆਰਟੀਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਟਰੱਕ-ਟਰਾਲੇ ਵਿਚਕਾਰ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀਆਰਟੀਸੀ ਦੀ ਬੱਸ ਸੰਗਰੂਰ ਤੋਂ ਆ ਰਹੀ ਤੇ ਜਦੋਂ ਬੱਸ ਭਵਾਨੀਗੜ੍ਹ ਦੇ ਬਲਿਆਲ ਨੇੜੇ ਪਹੁੰਚੀ ਤਾਂ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ।

Advertisements

ਜਾਣਕਾਰੀ ਮੁਤਾਬਕ ਹਾਦਸੇ ਦੌਰਾਨ ਬੱਸ ਕੰਡਕਟਰ ਸਮੇਤ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆ। ਖੁਸ਼ਕਿਸਮਤੀ ਰਹੀ ਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ  ਜ਼ਖਮੀਆਂ ਦਾ ਇਲਾਜ਼ ਹਸਪਤਾਲ ਵਿਖੇ ਚੱਲ ਰਿਹਾ ਹੈ।

LEAVE A REPLY

Please enter your comment!
Please enter your name here