Tuesday, October 27, 2026
Home Chandigarh ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਹੋਈ...

ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਮਾਨਸਾ ਦੇ ਪਿੰਡ ਫਫੜੇ ਭਾਈਕੇ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਹਰਦੀਪ ਆਪਣੀ ਲਾਇਸੈਂਸੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ ਤੇ ਉਸ ਵਿੱਚੋਂ ਅਚਾਨਕ ਗੋਲ਼ੀ ਚੱਲ ਗਈ ਤੇ ਹਰਦੀਪ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਉਸਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here