Wednesday, October 21, 2026
Home Latest ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਐਸਆਈਐਸ ਸਕਿਊਰਿਟੀ ਦਾ ਪਲੇਸਮੈਂਟ ਕੈਂਪ 14 ਨਵੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਐਸਆਈਐਸ ਸਕਿਊਰਿਟੀ ਦਾ ਪਲੇਸਮੈਂਟ ਕੈਂਪ 14 ਨਵੰਬਰ ਨੂੰ

The Stellar News Logo


ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ‘ਚ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ.ਐਸ. ਸਕਿਉਰਿਟੀ ਦੇ ਨਿਯੋਜਕ ਵੱਲੋਂ ਸਕਿਉਰਿਟੀ ਗਾਰਡ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ।

Advertisements

ਜਿਨ੍ਹਾਂ ਉਮੀਦਵਾਰਾਂ ਦੀ ਲੰਬਾਈ-168 ਸੈਂਟੀਮੀਟਰ, ਭਾਰ 54 ਤੋਂ 95 ਕਿਲੋ, ਉਮਰ 19-40 ਸਾਲ ਹੋਵੇ ਅਤੇ ਕੇਵਲ ਪੁਰਸ਼ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 14 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here