Tuesday, October 27, 2026
Home Latest ਫਾਜਿਲਕਾ ਪੁਲਿਸ ਦੀ ਮੁਸਤੈਦੀ ਨਾਲ ਦੋ ਕਤਲ ਦੀਆਂ ਵਾਰਦਾਤਾਂ ਨੂੰ ਹੋਣ ਤੋਂ...

ਫਾਜਿਲਕਾ ਪੁਲਿਸ ਦੀ ਮੁਸਤੈਦੀ ਨਾਲ ਦੋ ਕਤਲ ਦੀਆਂ ਵਾਰਦਾਤਾਂ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ

ਫਾਜਿਲਕਾ (ਦ ਸਟੈਲਰ ਨਿਊਜ਼)। ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੀਆਂ ਹਦਾਇਤਾਂ ਮੁਤਾਬਿਕ ਵਰਿੰਦਰ ਸਿੰਘ ਬਰਾੜ ਐਸਐਸਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਬਲਕਾਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰ ਸਿੰਘ ਇੰਚਾਰਜ ਸੀ.ਆਈ.ਏ-2 (ਅਬੋਹਰ) ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਮਲੋਟ ਚੌਂਕ ਅਬੋਹਰ ਪਾਸ ਮੌਜੂਦ ਸੀ ਤਾਂ ਉਹਨਾਂ ਪਾਸ ਮੁਖਬਰ ਖਾਸ ਨੇ ਇਤਲਾਹ ਕੀਤੀ ਕਿ ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਰਾਮ ਸਿੰਘ ਵਾਸੀ ਰਾਣੀ ਵਾਲਾ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਰਿਆਮ ਨਗਰ ਅਬੋਹਰ, ਜ਼ੋ ਕਿ ਬਾਹਰਲੀ ਸਟੇਟ ਤੋਂ ਨਜਾਇਜ ਅਸਲਾ ਲਿਆ ਕੇ ਵੇਚਦਾ ਹੈ, ਜੋ ਆਪਣੇ ਬੁਲੇਟ ਮੋਟਰਸਾਈਕਲ ਨੰਬਰ PB 15Y1330 ਤੇ ਸਵਾਰ ਹੋ ਕੇ ਪਿਸਤੌਲ ਵੇਚਣ ਲਈ ਕਿਲਿਆਂ ਵਾਲੀ ਚੌਂਕ ਨੇੜੇ, ਅਬੋਹਰ ਨੂੰ ਆ ਰਿਹਾ ਹੈ।

Advertisements

ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਗੁਰਜੀਤ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਨੰਬਰ 232 ਮਿਤੀ 6 ਨਵੰਬਰ ਜੁਰਮ 25/54/59 ਅਸਲਾ ਐਕਟ ਥਾਣਾ ਸਿਟੀ-1 ਅਬੋਹਰ  ਦਰਜ ਰਜਿਸਟਰ ਕੀਤਾ ਗਿਆ ਅਤੇ ਮੁਖਬਰ ਦੇ ਦੱਸੇ ਅਨੁਸਾਰ ਆਰੋਪੀ ਨੂੰ ਕਾਬੂ ਕਰਕੇ ਉਸ ਪਾਸੋਂ 1 ਪਿਸਟਲ 30 ਬੋਰ ਸਮੇਤ ਮੈਗਜੀਨ ਅਤੇ ਇੱਕ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਗਏੇ ਹਨ। ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਦੋਸ਼ੀ ਪਾਸੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਜੀਤ ਸਿੰਘ ਉਕਤ ਅਸਲਾ ਮੱਧ ਪ੍ਰਦੇਸ਼ ਤੋਂ ਲੈ ਕੇ ਆਇਆ ਸੀ। ਤਫਤੀਸ਼ ਦੌਰਾਨ ਮੁਕੱਦਮਾ ਵਿੱਚ ਅਕਾਸ਼ ਉਰਫ ਗੋਲੂ ਪੰਡਿਤ ਪੁੱਤਰ ਅਵਨੀਸ਼ ਤਿਵਾੜੀ ਵਾਸੀ ਜ਼ੋਹੜੀ ਮੰਦਿਰ ਅਬੋਹਰ ਨੂੰ ਨਾਮਜਦ ਕਰਕੇ ਮਿਤੀ 10 ਨਵੰਬਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਦੋ ਮੈਗਜੀਨ ਅਤੇ 11 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਵੱਲੋਂ ਇਸ ਨਜਾਇਜ ਅਸਲੇ ਦੀ ਵਰਤੋਂ ਆਪਣੇ ਕਿਸੇ ਦੁਸ਼ਮਣਾ ਨੂੰ ਮਾਰਨ ਲਈ ਕੀਤੀ ਜਾਣੀ ਸੀ। ਦੋਸ਼ੀਆਂ ਖਿਲਾਫ ਪਹਿਲਾਂ ਵੀ ਨਜਾਇਜ ਅਸਲੇ ਅਤੇ ਇਰਾਦਾ ਕਤਲ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਕਈ ਮੁਕੱਦਮੇ ਦਰਜ ਹਨ।

LEAVE A REPLY

Please enter your comment!
Please enter your name here