
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਫਿਰੋਜਪੁਰ ਮੁੱਖ ਮਾਰਗ ਤੇ ਸਥਿਤ ਹਵੇਲੀ ਨੇੜੇ ਸੜਕ ਹਾਦਸੇ ਦੌਰਾਨ 2 ਪੱਕੀਆਂ ਸਹੇਲੀਆਂ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਹੁਸਨਪ੍ਰੀਤ ਕੌਰ ਉਮਰ 18 ਸਾਲਾਂ ਤੇ ਮਨਵੀਰ ਕੌਰ ਉਮਰ 17 ਸਾਲਾਂ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸਹੇਲੀਆਂ ਜੀਟੀਬੀ ਕਾਲਜ ਵਿਖੇ ਬੀਐੱਸਸੀ ਕੰਪਿਊਟਰ ਦਾ ਕੋਰਸ ਕਰਦੀਆਂ ਸਨ ਤੇ ਦੋਵੇਂ ਕਾਲਜ ਦੀ ਛੁੱਟੀ ਤੋਂ ਬਾਅਦ ਜਦੋਂ ਐਕਟਿਵਾ ਤੇ ਸਵਾਰ ਹੋ ਕੇ ਵਾਪਸ ਪਿੰਡ ਆ ਰਹੀਆਂ ਸਨ ਤੇ ਮੋਗਾ ਸਾਈਡ ਤੋਂ ਆ ਰਹੀ ਇੱਕ ਸਕਾਰਪੀਓ ਕਾਰ ਨੇ ਉਹਨਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਹਾਦਸੇ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੁਲਿਸ ਨੇ ਦੋਵੇਂ ਲੜਕੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਇਲਾਜ਼ ਦੌਰਾਨ ਦੋਵਾਂ ਦੀ ਮੌਤ ਹੋ ਗਈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।











