Monday, October 19, 2026
Home International ਗੈਂਗਸਟਰ ਅਰਸ਼ ਡੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਗੁਰਜੰਟ ਜੰਟਾ ਗ੍ਰਿਫਤਾਰ, ਕੈਨੇਡੀਅਨ ਅਦਾਲਤ...

ਗੈਂਗਸਟਰ ਅਰਸ਼ ਡੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਗੁਰਜੰਟ ਜੰਟਾ ਗ੍ਰਿਫਤਾਰ, ਕੈਨੇਡੀਅਨ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਕੈਨੇਡਾ (ਦ ਸਟੈਲਰ ਨਿਊਜ਼)।  ਗੈਂਗਸਟਰ ਅਰਸ਼ਦੀਪ ਡੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੇ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ ਵਿੱਚ ਹੋਵੇਗੀ। ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ ਵਿੱਚ ਹੋਈ ਗੋਲੀਬਾਰੀ ਵਿੱਚ ਅਰਸ਼ ਕਾਰ ਵਿੱਚ ਗੁਰਜੰਟ ਦੇ ਨਾਲ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਕੋਲ ਇਕ ਹੋਰ ਕਾਰ ਆ ਕੇ ਰੁਕੀ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਵਿਚ ਅਰਸ਼ ਨੂੰ ਵੀ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਉਕਤ ਕਾਰ ਭਜਾ ਕੇ ਲੈ ਗਏ। ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ 2 ਗੋਲੀਆਂ ਚਲਾਈਆਂ ਗਈਆਂ ਸਨ।

Advertisements

ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ। ਗੁਰਜੰਟ ਸਿੰਘ ਨੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਤੇ ਉਥੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ। ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ ਤੇ ਸਨ।

LEAVE A REPLY

Please enter your comment!
Please enter your name here