ਜ਼ਿਲਾਂ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜ਼ੋਨ ਦੀ ਹੱਦਬੰਦੀ ਸਹੀ ਢੰਗ ਨਾਲ ਨੇਪਰੇ ਚਾੜੀ ਜਾਵੇ 

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼) ਰਿਪੋਰਟ- ਭੁਪੇਸ਼ ਪ੍ਰਜਾਪਤਿ। ਵਿਧਾਇਕ ਹਲਕਾ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਜ਼ਿਲ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਬੈਠਕ ਵਿੱਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਬੈਠਕ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਿਲਾਂ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜ਼ੋਨ ਦੀ ਹੱਦਬੰਦੀ ਸਹੀ ਢੰਗ ਨਾਲ ਨੇਪਰੇ ਚਾੜੀ ਜਾਵੇ। ਉਨ•ਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਵਿੱਚ ਬਣਾਏ ਜਾ ਰਹੇ ਪਖਾਨਿਆਂ ਨੂੰ ਹਰ ਜ਼ਰੂਰਤਮੰਦ ਦੇ ਘਰ ਵਿੱਚ ਬਣਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਦੇ ਲਈ ਇਕ ਯੋਜਨਾਬੱਧ ਤਰੀਕੇ ਨਾਲ ਨਿੱਜੀ ਦਿਲਚਸਪੀ ਲੈਂਦੇ ਹੋਏ ਸਬੰਧਤ ਅਧਿਕਾਰੀ ਪਿੰਡ ਪੰਚਾਇਤਾਂ ਦੇ ਸਹਿਯੋਗ ਨਾਲ ਕੰਮ ਕਰਨ।

Advertisements

-ਵਿਧਾਇਕ ਪਵਨ ਕੁਮਾਰ ਅਤੇ ਡਾ. ਰਾਜ ਕੁਮਾਰ ਨੇ ਜ਼ਿਲਾਂ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਇਸ ਦੌਰਾਨ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਮ ਕਿਸਾਨਾਂ ਤੱਕ ਇਹਨਾਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਤੋਂ ਲਏ ਗਏ ਕਰਜ਼ੇ ਨੂੰ ਮੁਆਫ਼ ਕਰਨ ਸਬੰਧੀ ਵੀ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਕੰਮ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਵੀ ਵੱਖ-ਵੱਖ ਮੁੱਦਿਆਂ ‘ਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਕੀਮਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ•ਨ ਲਈ ਕਿਹਾ। ਉਹਨਾਂ ਕਿਹਾ ਕਿ ਅਧਿਕਾਰੀ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਨਵੇਂ ਉਪਰਾਲੇ ਵੀ ਕਰਨ।

ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ•ਸ਼ੰਕਰ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਅਮਿਤ ਸਰੀਨ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ, ਜੋਗਿੰਦਰ ਸਿੰਘ ਗਿਲਜੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here