
ਫਿਲੌਰ (ਦ ਸਟੈਲਰ ਨਿਊਜ਼)। ਫਿਲੌਰ ਵਿੱਚ ਸੰਘਣੀ ਧੁੰਦ ਕਾਰਨ ਇੱਕ ਪ੍ਰਾਈਵੇਟ ਬੱਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇਰ ਰਾਤ ਫਿਲੌਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਤੇ ਧੁੰਦ ਜਿਆਦਾ ਹੋਣ ਕਾਰਨ ਬੱਸ ਤੇ ਟਰੱਕ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਕੁ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਹਾਦਸੇ ਦੌਰਾਨ ਬੱਸ ਵਿੱਚ ਸਵਾਰ 6 ਤੋ 7 ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਫਿਲਹਾਲ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।












