
ਮੁਕੇਰੀਆਂ (ਦ ਸਟੈਲਰ ਨਿਊਜ਼)। ਮੁਕੇਰੀਆਂ ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ 1 ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਸ਼ਤ ਦੌਰਾਨ ਹਰਜਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਰਾਮਗੜ ਕੁੱਲੀਆ ਥਾਣਾ ਮੁਕੇਰੀਆ ਨੂੰ ਨਜਦੀਕ ਰੋਇਲ ਕੈਸਟਲ ਪੈਲੇਸ ਤੋਂ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ 110 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਵੇਗੀ।













