Thursday, October 29, 2026
Home Latest ਸਕੂਲ ਤੋਂ ਘਰ ਪਰਤ ਰਹੇ 2 ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ...

ਸਕੂਲ ਤੋਂ ਘਰ ਪਰਤ ਰਹੇ 2 ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਭਦੌੜ ਵਿੱਚ ਸੜਕ ਹਾਦਸੇ ਦੌਰਾਨ 2 ਵਿਦਿਆਰਥੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਤੇ ਤਰਨਪ੍ਰੀਤ ਦੁਪਹਿਰ ਸਮੇਂ ਦੋਵੇਂ ਸਕੂਲ ਤੋਂ ਛੁੱਟੀ ਲੈ ਕੇ ਮੋਟਰਸਾਈਕਲ ਤੇ ਘਰ ਪਰਤ ਰਹੇ ਸਨ ਤੇ ਜਦੋਂ ਉਹ ਮੀਰੀ ਪੀਰੀ ਖਾਲਸਾ ਕਾਲਜ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਹਾਸਤ ਵਿੱਚ ਦੋਵਾਂ ਨੂੰ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।

Advertisements

ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਤੇ ਉੱਥੇ ਇਲਾਜ ਦੌਰਾਨ ਦੋਵਾਂ ਵਿਦਿਆਰਥੀਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here