Thursday, October 29, 2026
Home Chandigarh ਚੰਡੀਗੜ੍ਹ ‘ਚ ਵਧਿਆ ਪ੍ਰਦੂਸ਼ਣ, ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ ‘ਚ ਵਧਿਆ ਪ੍ਰਦੂਸ਼ਣ, ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ  ਕਾਫੀ ਤੰਗੀ ਹੋ ਰਹੀ ਹੈ। ਜਿਸ ਕਾਰਨ ਚੰਡੀਗੜ੍ਹ ਵਿੱਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਇੱਕ ਅਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸ਼ਹਿਰ ਵਿੱਚ ਮਾਸਕ ਪਾਉਣਾ ਜ਼ਰੂਰੀ ਕੀਤਾ ਹੈ।

Advertisements

ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਚੰਡੀਗੜ੍ਹ ਦੂਜੇ ਨੰਬਰ ਤੇ ਹੈ ਅਤੇ ਚੰਡੀਗੜ੍ਹ ਪਿਛਲੇ ਹਫ਼ਤੇ ਤੋਂ ਲਗਾਤਾਰ ਰੈਡ ਜ਼ੋਨ ਵਿੱਚ ਸ਼ਾਮਲ ਹੈ। ਇਸਦੇ ਮੱਦੇਨਜ਼ਰ ਹੀ ਪ੍ਰਸ਼ਾਸਨ ਨੇ ਡੀਜ਼ਲ ਜਨਰੇਟਰ ਸੈੱਟ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਸੀ।

LEAVE A REPLY

Please enter your comment!
Please enter your name here